⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਦਿੱਲੀ ਸਰਕਾਰ ਵੱਲੋਂ ‘ਸ਼ੀਸ਼ ਮਹਿਲ’ ਆਮ ਲੋਕਾਂ ਲਈ ਖੋਲ੍ਹਣ ਦੀ ਤਿਆਰੀ, ਪਹਿਲਾਂ ਮੀਡੀਆ ਕਰੇਗਾ ਦੌਰਾ

ਨਵੀ ਦਿੱਲੀ, 27 ਨਵੰਬਰ - ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਰਹੇ ਫਲੈਗਸਟਾਫ ਰੋਡ ਸਥਿਤ ਬੰਗਲੇ ਨੂੰ ਆਮ ਲੋਕਾਂ ਲਈ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਜਪਾ ਵੱਲੋਂ ‘ਸ਼ੀਸ਼ ਮਹਿਲ’ ਕਹੇ ਜਾਂਦੇ ਇਸ ਆਲੀਸ਼ਾਨ ਸਰਕਾਰੀ ਬੰਗਲੇ ਨੂੰ ਰੇਖਾ ਗੁਪਤਾ ਦੀ ਅਗਵਾਈ ਵਾਲੀ ਸਰਕਾਰ ਨੇ ਜਿਉਂ ਦਾ ਤਿਉਂ ਸੰਭਾਲ ਕੇ ਰੱਖਿਆ ਹੈ। ਸਰਕਾਰ ਦੀ ਯੋਜਨਾ ਅਨੁਸਾਰ ਇਸ ਕੰਪਲੈਕਸ ਨੂੰ ਪਹਿਲਾਂ ਮੀਡੀਆ ਦੇ ਦੌਰੇ ਲਈ ਖੋਲ੍ਹਿਆ ਜਾਵੇਗਾ ਅਤੇ ਇਸ ਤੋਂ ਬਾਅਦ ਆਮ ਲੋਕ ਵੀ ਇਸ ਨੂੰ ਦੇਖ ਸਕਣਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਜਾਇਦਾਦ 'ਤੇ ਜਨਤਾ ਦੇ ਟੈਕਸ ਦਾ ਪੈਸਾ ਖਰਚ ਹੋਇਆ ਹੈ, ਇਸ ਲਈ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਮਿਲਣੀ ਚਾਹੀਦੀ ਹੈ। ਇਸ ਜਾਇਦਾਦ ਦੀ ਦੇਖ-ਰੇਖ ਕਰਨ ਵਾਲੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੇ ਮੰਤਰੀ ਪਰਵੇਸ਼ ਵਰਮਾ ਨੇ ਕਿਹਾ ਕਿ ਸਰਕਾਰ ਦਾ ਮਕਸਦ ਜਨਤਾ ਨੂੰ ਉਨ੍ਹਾਂ ਦੇ ਪੈਸੇ ਦੇ ਖਰਚ ਦਾ ਪੂਰਾ ਹਿਸਾਬ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਨਿਰਮਾਣ 'ਤੇ ਟੈਕਸਦਾਤਾਵਾਂ ਦਾ ਪੈਸਾ ਲੱਗਿਆ ਹੈ ਅਤੇ ਸਰਕਾਰ ਜਨਤਾ ਪ੍ਰਤੀ ਜਵਾਬਦੇਹ ਹੈ। ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਉਨ੍ਹਾਂ ਦੇ ਪੈਸੇ ਦੀ ਵਰਤੋਂ ਕਿੱਥੇ ਅਤੇ ਕਿਸ ਤਰ੍ਹਾਂ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਹਰ ਸਰਕਾਰ ਨੂੰ ਜਨਤਾ ਦੇ ਪੈਸੇ ਦੇ ਖਰਚ ਬਾਰੇ ਪਾਰਦਰਸ਼ਤਾ ਰੱਖਣੀ ਚਾਹੀਦੀ ਹੈ। ਹੁਣ ਇਸ ਬੰਗਲੇ ਨੂੰ ਆਮ ਲੋਕਾਂ ਲਈ ਖੋਲ੍ਹੇ ਜਾਣ ਦੀ ਤਿਆਰੀ ਨਾਲ ‘ਸ਼ੀਸ਼ ਮਹਿਲ’ ਇੱਕ ਵਾਰ ਫਿਰ ਦਿੱਲੀ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।