⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰ, 28 ਨਵੰਬਰ ਨੂੰ ਹੋਵੇਗੀ ਵੋਟਿੰਗ

ਧਰਮਕੋਟ, 16 ਨਵੰਬਰ -  ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਵੱਲੋਂ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਕੀਤਾ ਗਿਆ ਹੈ।ਪਾਰਟੀ ਵੱਲੋਂ ਜਾਰੀ ਦਫ਼ਤਰੀ ਹੁਕਮ ਅਨੁਸਾਰ ਵਾਰਡ ਨੰਬਰ 1 ਤੋਂ ਸੁਖਦੇਵ ਸਿੰਘ, ਵਾਰਡ ਨੰਬਰ 2 ਤੋਂ ਪੂਜਾ ਰਾਣੀ, ਵਾਰਡ ਨੰਬਰ 3 ਤੋਂ ਗੀਤਾ ਰਾਣੀ ਅਤੇ ਵਾਰਡ ਨੰਬਰ 4 ਤੋਂ ਅਮ੍ਰਿਤਪਾਲ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਇਸੇ ਤਰ੍ਹਾਂ ਵਾਰਡ ਨੰਬਰ 7 ਤੋਂ ਰੁਪਿੰਦਰ ਸਿੰਘ ਸਿੱਧੂ, ਵਾਰਡ ਨੰਬਰ 9 ਤੋਂ ਨਿਰਮਲ ਸਿੰਘ ਅਤੇ ਵਾਰਡ ਨੰਬਰ 13 ਤੋਂ ਨਵਦੀਪ ਕੌਰ ਨੂੰ ਕਾਂਗਰਸ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।ਜ਼ਿਕਰਯੋਗ ਹੈ ਕਿ ਨਗਰ ਕੌਂਸਲ ਧਰਮਕੋਟ ਦੇ ਇਨ੍ਹਾਂ 7 ਵਾਰਡਾਂ ਲਈ 28 ਨਵੰਬਰ ਨੂੰ ਵੋਟਿੰਗ ਹੋਵੇਗੀ। ਕਾਂਗਰਸ ਵੱਲੋਂ ਉਮੀਦਵਾਰਾਂ ਦੇ ਨਾਵਾਂ ਦੇ ਨਾਲ ਉਨ੍ਹਾਂ ਦੀ ਸ਼੍ਰੇਣੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਉਮੀਦਵਾਰਾਂ ਦੇ ਐਲਾਨ ਨਾਲ ਧਰਮਕੋਟ ਵਿੱਚ ਚੋਣ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।