⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 15 ਨਵੰਬਰ ਨੂੰ ਇੰਦੌਰ ’ਚ 101 ਫ਼ੀਸਦੀ ਹੋਵੇਗਾ ਕੰਸਰਟ, ਰੱਦ ਹੋਣ ਦੀਆਂ ਅਫ਼ਵਾਹਾਂ ਨੂੰ ਕੀਤਾ ਖਾਰਜ

ਚੰਡੀਗੜ੍ਹ, 10 ਨਵੰਬਰ - ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਆਗਾਮੀ ਇੰਦੌਰ ਕੰਸਰਟ ਨੂੰ ਲੈ ਕੇ ਚੱਲ ਰਹੀਆਂ ਅਫ਼ਵਾਹਾਂ ’ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਇੰਸਟਾਗ੍ਰਾਮ ’ਤੇ ਲਾਈਵ ਹੋ ਕੇ ਸਪੱਸ਼ਟ ਕੀਤਾ ਕਿ 15 ਨਵੰਬਰ ਨੂੰ ਇੰਦੌਰ ਵਿਖੇ ਹੋਣ ਵਾਲਾ ਉਨ੍ਹਾਂ ਦਾ ਸ਼ੋਅ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਹੋਵੇਗਾ। ਉਨ੍ਹਾਂ ਨੇ ਕੰਸਰਟ ਰੱਦ ਹੋਣ ਦੀਆਂ ਖ਼ਬਰਾਂ ਨੂੰ ਖਾਰਜ ਕਰਦਿਆਂ ਪ੍ਰਸ਼ੰਸਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਇੰਦੌਰ ਜ਼ਰੂਰ ਪਹੁੰਚਣਗੇ।ਇੰਸਟਾਗ੍ਰਾਮ ਲਾਈਵ ਦੌਰਾਨ ਦਿਲਜੀਤ ਦੋਸਾਂਝ ਨੇ ਆਪਣੇ ਖ਼ਾਸ ਮਜ਼ਾਕੀਆ ਅੰਦਾਜ਼ ਵਿੱਚ ਨਿਊਜ਼ ਚੈਨਲਾਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਕੁਝ ਚੈਨਲਾਂ ਨੇ ਖ਼ਬਰਾਂ ਵਿੱਚ ਆਪਣਾ ਮਸਾਲਾ ਜੋੜ ਕੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ, "15 ਤਾਰੀਖ਼ ਕੋ ਇੰਦੌਰ ਆ ਰਹੇ ਹੈਂ, 101 ਪਰਸੈਂਟ ਆ ਰਹੇ ਹੈਂ। ਸਬਸੇ ਪਹਿਲੇ ਆਕਰ ਪੋਹਾ ਖਾਏਂਗੇ, ਫਿਰ ਐਨਰਜੀ ਲੇਕਰ ਚੱਕ ਦੇ ਫੱਟੇ।"

ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਕੁਝ ਕਹੇ, ਉਹ 15 ਨਵੰਬਰ ਨੂੰ ਇੰਦੌਰ ਵਿੱਚ ਆਪਣੇ ਪ੍ਰਸ਼ੰਸਕਾਂ ਨੂੰ ਜ਼ਰੂਰ ਮਿਲਣਗੇ। ਉਨ੍ਹਾਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਗੱਲ ’ਤੇ ਵਿਸ਼ਵਾਸ ਰੱਖਣ।ਦਿਲਜੀਤ ਦਾ ਇੰਦੌਰ ਕੰਸਰਟ ਸੁਰੱਖਿਆ ਅਤੇ ਗੀਤਾਂ ਨੂੰ ਲੈ ਕੇ ਵੀ ਚਰਚਾ ਵਿੱਚ ਹੈ। ਰਿਪੋਰਟਾਂ ਮੁਤਾਬਕ ਪ੍ਰਬੰਧਕਾਂ ਅਤੇ ਸਮਾਗਮ ਵਾਲੀ ਥਾਂ ਦੇ ਅਧਿਕਾਰੀਆਂ ਨੂੰ ਅਜਿਹੇ ਗੀਤ ਨਾ ਗਾਉਣ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਨਸ਼ਿਆਂ, ਸ਼ਰਾਬ ਜਾਂ ਹਥਿਆਰਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੋਵੇ।ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਰਜਨੀਸ਼ ਸਿਨਹਾ ਨੇ ਦੱਸਿਆ ਕਿ 15 ਨਵੰਬਰ ਨੂੰ 21 ਬਿਜ਼ਨਸ ਪਾਰਕ ਵਿਖੇ ਦਿਲਜੀਤ ਦੋਸਾਂਝ ਦਾ ਕੰਸਰਟ ਹੋਣਾ ਤੈਅ ਹੈ। ਉਨ੍ਹਾਂ ਮੁਤਾਬਕ ਚੰਡੀਗੜ੍ਹ ਤੋਂ ਇਸ ਸਬੰਧੀ ਇੱਕ ਪੱਤਰ ਪ੍ਰਾਪਤ ਹੋਇਆ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰਬੰਧਕਾਂ ਨੂੰ ਲਿਖਤੀ ਤੌਰ ’ਤੇ ਕਿਹਾ ਗਿਆ ਹੈ ਕਿ ਅਜਿਹੇ ਗੀਤ ਨਾ ਗਾਏ ਜਾਣ, ਜਿਨ੍ਹਾਂ ਦਾ ਬੱਚਿਆਂ ’ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ।ਜ਼ਿਕਰਯੋਗ ਹੈ ਕਿ 30 ਅਕਤੂਬਰ ਨੂੰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਖਚਾਖਚ ਭਰੇ ਸਟੇਡੀਅਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਆਪਣੇ 'ਔਰਾ ਟੂਰ' (Aura Tour) ਦੇ ਭਾਰਤੀ ਗੇੜ ਦੀ ਸ਼ੁਰੂਆਤ ਕੀਤੀ ਸੀ।ਇਸ ਦੌਰਾਨ ਉਨ੍ਹਾਂ ਨੇ 'G.O.A.T.', 'ਇੱਕ ਕੁੜੀ', 'ਲਲਕਾਰਾ', 'ਇਸ਼ਕ ਦੀਆਂ ਬਾਜ਼ੀਆਂ', 'ਨੈਣਾ', 'ਕਿੰਨੀ ਕਿੰਨੀ', 'ਕੇਸ', 'ਪੰਜਤਾਰਾ', 'ਹੱਸ ਹੱਸ' ਅਤੇ 'ਵਾਟਰ' ਵਰਗੇ ਕਈ ਹਿੱਟ ਗੀਤ ਗਾ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ 'ਸਾਂਸੋਂ ਕੀ ਮਾਲਾ' ਗੀਤ ਦੀ ਪੇਸ਼ਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।ਹੁਣ ਪ੍ਰਸ਼ੰਸਕਾਂ ਨੂੰ 15 ਨਵੰਬਰ ਨੂੰ ਇੰਦੌਰ ਵਿੱਚ ਹੋਣ ਵਾਲੇ ਦਿਲਜੀਤ ਦੇ ਸ਼ੋਅ ਦੀ ਬੇਸਬਰੀ ਨਾਲ ਉਡੀਕ ਹੈ

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।