⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 27 ਨਵੰਬਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਾਂ ਦਾ ਰਿਸ਼ਤਾ ਮਨੁੱਖੀ ਜੀਵਨ ਵਿਚ ਬੇਹੱਦ ਅਹਿਮ ਅਤੇ ਸਤਿਕਾਰਯੋਗ ਹੁੰਦਾ ਹੈ। ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿਚ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਤਬੀਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਵੀ ਗਿਆਨੀ ਪਰਵਿੰਦਰਪਾਲ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।