⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਹਰਦੀਪ ਸਿੰਘ ਪੁਰੀ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ, ਮੱਧ ਪ੍ਰਦੇਸ਼ ਤੋਂ ਮੁੜ ਚੁਣੇ ਗਏ

ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਦੀ ਆਪਣੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੱਧ ਪ੍ਰਦੇਸ਼ ਤੋਂ ਮੁੜ ਰਾਜ ਸਭਾ ਲਈ ਨਿਰਵਿਰੋਧ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।ਹਰਦੀਪ ਸਿੰਘ ਪੁਰੀ ਦਾ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣਾ ਸੀ। ਉਹ 5 ਨਵੰਬਰ ਨੂੰ ਮੱਧ ਪ੍ਰਦੇਸ਼ ਤੋਂ ਨਿਰਵਿਰੋਧ ਚੁਣੇ ਗਏ ਸਨ। ਉਨ੍ਹਾਂ ਦਾ ਨਵਾਂ ਕਾਰਜਕਾਲ 2 ਅਪ੍ਰੈਲ, 2030 ਤੱਕ ਰਹੇਗਾ। ਭਾਜਪਾ ਵੱਲੋਂ ਉਨ੍ਹਾਂ ਨੂੰ ਸਾਬਕਾ ਕੇਂਦਰੀ ਮੰਤਰੀ ਐੱਲ. ਮੁਰੂਗਨ ਦੀ ਖਾਲੀ ਹੋਈ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਸੀ।ਜ਼ਿਕਰਯੋਗ ਹੈ ਕਿ ਐੱਲ. ਮੁਰੂਗਨ ਨੇ ਤਾਮਿਲਨਾਡੂ ਵਿੱਚ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿਛਲੇ ਮਹੀਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ।ਰਾਜ ਸਭਾ ਦੇ ਸਕੱਤਰ ਜਨਰਲ ਪੀ. ਸੀ. ਮੋਦੀ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹਰਦੀਪ ਸਿੰਘ ਪੁਰੀ ਦਾ ਅਸਤੀਫ਼ਾ 14 ਨਵੰਬਰ ਤੋਂ ਪ੍ਰਭਾਵੀ ਹੋ ਗਿਆ ਹੈ। ਇਸ ਤਰ੍ਹਾਂ ਹੁਣ ਉਹ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੇ ਮੈਂਬਰ ਵਜੋਂ ਆਪਣਾ ਨਵਾਂ ਕਾਰਜਕਾਲ ਸ਼ੁਰੂ ਕਰਨਗੇ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।