⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਭਿਆਨਕ ਹਾਦਸੇ ਦਾ ਸ਼ਿਕਾਰ, 4 ਸ਼ਰਧਾਲੂਆਂ ਦੀ ਮੌਤ; CM ਮਾਨ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 14 ਨਵੰਬਰ -  ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ 'ਤੇ ਜਾ ਰਹੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਭਿਆਨਕ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।ਇਸ ਹਾਦਸੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਕਿਹਾ ਕਿ ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ ਹੈ। ਚਾਰ ਸ਼ਰਧਾਲੂਆਂ ਦੀ ਜਾਨ ਜਾਣ ਦੀ ਖ਼ਬਰ ਸੁਣ ਕੇ ਉਨ੍ਹਾਂ ਦਾ ਮਨ ਬਹੁਤ ਉਦਾਸ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਉਨ੍ਹਾਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦੀ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਜੀ ਅੱਗੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ। 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।