⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪਰਵਿੰਦਰ ਸਿੰਘ ਝੋਟਾ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 15 ਨਵੰਬਰ ਨੂੰ, ਨਸ਼ਿਆਂ ਵਿਰੁੱਧ ਅਗਲੇ ਸੰਘਰਸ਼ ਦਾ ਹੋਵੇਗਾ ਐਲਾਨ

ਮਾਨਸਾ, 9 ਨਵੰਬਰ -ਨਸ਼ਿਆਂ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 15 ਨਵੰਬਰ, ਦਿਨ ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਸੁਲੀਸਰ ਸਾਹਿਬ, ਪਿੰਡ ਕੋਟਧਰਮੂ, ਜ਼ਿਲ੍ਹਾ ਮਾਨਸਾ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਪੰਜਾਬ ਭਰ ਤੋਂ ਸੰਗਤਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਜਿਊਂਦਾ ਰੱਖਣ ਅਤੇ ਉਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਲੜਾਈ ਨੂੰ ਅੱਗੇ ਵਧਾਉਣ ਲਈ ਭੋਗ ਮੌਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਟਾ ਦੇ ਨਾਂ ’ਤੇ ਬਣਾਈ ਗਈ ਨਸ਼ਿਆਂ ਵਿਰੁੱਧ ਟਾਸਕ ਫੋਰਸ ਨੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਆਉਣ ਵਾਲੇ ਦਿਨਾਂ ਵਿੱਚ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀ ਕੋਠੀ ਨੇੜੇ ਮੁੱਖ ਮਾਰਗ ’ਤੇ ਪਿਛਲੇ 26 ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ। ਧਰਨਾ ਖ਼ਤਮ ਹੋਣ ਤੋਂ ਬਾਅਦ ਮੁੱਖ ਮਾਰਗ ਸਮੇਤ ਸਾਰੇ ਰਸਤੇ ਆਵਾਜਾਈ ਲਈ ਖੋਲ੍ਹ ਦਿੱਤੇ ਗਏ ਹਨ, ਜਿਸ ਨਾਲ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਰਾਹਤ ਮਿਲੀ ਹੈ।

ਹਾਲਾਂਕਿ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਧਰਨਾ ਸਮਾਪਤ ਹੋਣ ਦੇ ਬਾਵਜੂਦ ਨਸ਼ਿਆਂ ਵਿਰੁੱਧ ਲੜਾਈ ਜਾਰੀ ਰਹੇਗੀ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਅਤੇ ਪਤਨੀ ਮਨਪ੍ਰੀਤ ਕੌਰ ਨੇ ਵੀ ਕਿਹਾ ਕਿ ਉਹ ਉਸ ਦੀ ਸੋਚ ਅਤੇ ਨਸ਼ਿਆਂ ਵਿਰੁੱਧ ਲੜਨ ਦੇ ਜਜ਼ਬੇ ਨੂੰ ਅੱਗੇ ਲਿਜਾਣ ਲਈ ਵਚਨਬੱਧ ਹਨ।

ਉਨ੍ਹਾਂ ਕਿਹਾ ਕਿ ਝੋਟਾ ਵੱਲੋਂ ਸ਼ੁਰੂ ਕੀਤੀ ਲੜਾਈ ਨੂੰ ਕਿਸੇ ਵੀ ਕੀਮਤ ’ਤੇ ਰੁਕਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਪਰਿਵਾਰ ਅਨੁਸਾਰ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਅੱਗੇ ਲਿਜਾਣਾ ਹੀ ਉਸ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਇਸ ਮੁਹਿੰਮ ਵਿੱਚ ਉਹ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨਾਲ ਖੜ੍ਹੇ ਰਹਿਣਗੇ।


ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।