⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪ੍ਰਿਅੰਕਾ ਗਾਂਧੀ ਦਾ ਭਾਜਪਾ ’ਤੇ ਤਿੱਖਾ ਹਮਲਾ, ਕਿਹਾ- ਮੇਰੀ ਮਾਂ ਬਾਰੇ ਸਾਲਾਂ ਤੋਂ ਬੋਲੇ ਗਏ ਝੂਠ, ਹੁਣ ਕਿਤਾਬ ਰਾਹੀਂ ਦੱਸ ਰਹੀ ਹੈ ਸੱਚਾਈ

ਮਨੰਥਵਾਡੀ , 12 ਨਵੰਬਰ - ਕਾਂਗਰਸ ਦੀ ਸੀਨੀਅਰ ਆਗੂ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਭਾਜਪਾ ਅਤੇ ਆਰ.ਐੱਸ.ਐੱਸ. ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਮਾਂ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਬਾਰੇ ਸਾਲਾਂ ਤੋਂ ਝੂਠੀਆਂ ਗੱਲਾਂ ਅਤੇ ਮਨਘੜਤ ਕਹਾਣੀਆਂ ਫੈਲਾਈਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸੋਨੀਆ ਗਾਂਧੀ ਆਪਣੀ ਕਿਤਾਬ ਰਾਹੀਂ ਆਪਣੀ ਜ਼ਿੰਦਗੀ ਅਤੇ ਤਜਰਬਿਆਂ ਦੀ ਅਸਲ ਕਹਾਣੀ ਲੋਕਾਂ ਸਾਹਮਣੇ ਰੱਖ ਰਹੀ ਹੈ।ਪ੍ਰਿਅੰਕਾ ਗਾਂਧੀ ਨੇ ਇਹ ਬਿਆਨ ਕੇਰਲਮ ਦੇ ਮਨੰਥਵਾਡੀ ਵਿਖੇ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਆਪਣੀ ਮਾਂ ਦੀ ਬਾਲਗ ਜ਼ਿੰਦਗੀ ਦੌਰਾਨ ਭਾਜਪਾ, ਆਰ.ਐੱਸ.ਐੱਸ. ਅਤੇ ਹੋਰ ਕਈ ਲੋਕਾਂ ਵੱਲੋਂ ਉਨ੍ਹਾਂ ਬਾਰੇ ਵੱਖ-ਵੱਖ ਤਰ੍ਹਾਂ ਦੇ ਦੋਸ਼ ਲਗਾਏ ਗਏ ਅਤੇ ਕਈ ਕਹਾਣੀਆਂ ਘੜੀਆਂ ਗਈਆਂ, ਪਰ ਸੋਨੀਆ ਗਾਂਧੀ ਨੇ ਲੰਬੇ ਸਮੇਂ ਤੱਕ ਚੁੱਪ ਰਹਿਣਾ ਹੀ ਬਿਹਤਰ ਸਮਝਿਆ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਉਨ੍ਹਾਂ ਦੀ ਮਾਂ ਆਪਣੀ ਕਹਾਣੀ ਖੁਦ ਬਿਆਨ ਕਰ ਰਹੀ ਹੈ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ, ਕਿਉਂਕਿ ਹਰ ਵਿਅਕਤੀ ਨੂੰ ਆਪਣੀ ਜ਼ਿੰਦਗੀ ਦੇ ਤਜਰਬੇ ਅਤੇ ਆਪਣਾ ਪੱਖ ਰੱਖਣ ਦਾ ਪੂਰਾ ਅਧਿਕਾਰ ਹੈ। ਪ੍ਰਿਅੰਕਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਭਾਜਪਾ ਦੇ ਆਗੂ ਵੀ ਸੋਨੀਆ ਗਾਂਧੀ ਦੀ ਕਿਤਾਬ ਪੜ੍ਹਨ ਲਈ ਤਿਆਰ ਹਨ।ਇਸ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਮਰਹੂਮ ਚੇਰੁਵਯਾਲ ਰਮਨ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਚੇਰੁਵਯਾਲ ਰਮਨ ਕੇਰਲਮ ਦੇ ਪ੍ਰਸਿੱਧ ਕਬਾਇਲੀ ਕਿਸਾਨ ਅਤੇ ਰਵਾਇਤੀ ਝੋਨੇ ਦੇ ਬੀਜਾਂ ਦੀ ਸੰਭਾਲ ਕਰਨ ਵਾਲੇ ਮਾਹਰ ਸਨ। ਟਿਕਾਊ ਖੇਤੀਬਾੜੀ ਅਤੇ ਜੈਵ ਵਿਭਿੰਨਤਾ ਦੀ ਰੱਖਿਆ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।