⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਦੀਆਂ 520 ਗਊਸ਼ਾਲਾਵਾਂ ਲਈ ਮਾਨ ਸਰਕਾਰ ਨੇ ਜਾਰੀ ਕੀਤੇ 100 ਕਰੋੜ ਰੁਪਏ : ਅਮਨ ਅਰੋੜਾ

ਚੰਡੀਗੜ੍ਹ, 27 ਨਵੰਬਰ - ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਗਊਸ਼ਾਲਾਵਾਂ ਲਈ ਵੱਡਾ ਫੈਸਲਾ ਲੈਂਦਿਆਂ 100 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੀਆਂ ਕੁੱਲ 520 ਗਊਸ਼ਾਲਾਵਾਂ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ 272 ਪੇਂਡੂ ਗਊਸ਼ਾਲਾਵਾਂ ਵੀ ਸ਼ਾਮਲ ਹਨ, ਜਿਨ੍ਹਾਂ ਲਈ ਫੰਡ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਸਿਰਫ਼ ਸ਼ਹਿਰੀ ਖੇਤਰਾਂ ਦੀਆਂ ਗਊਸ਼ਾਲਾਵਾਂ ਲਈ ਹੀ ਫੰਡ ਜਾਰੀ ਕੀਤੇ ਜਾਂਦੇ ਸਨ, ਪਰ ਹੁਣ ਪੇਂਡੂ ਖੇਤਰਾਂ ਦੀਆਂ ਗਊਸ਼ਾਲਾਵਾਂ ਨੂੰ ਵੀ ਇਸ ਯੋਜਨਾ ਤਹਿਤ ਸ਼ਾਮਲ ਕੀਤਾ ਗਿਆ ਹੈ।ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਜਾਰੀ ਕੀਤੀ ਗਈ ਰਕਮ ਜਲਦੀ ਹੀ ਸਬੰਧਤ ਗਊਸ਼ਾਲਾਵਾਂ ਤੱਕ ਪਹੁੰਚ ਜਾਵੇਗੀ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।