⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਦੀ ਹਵਾ ਹੋਈ ਸਾਫ਼, AQI ਵਿੱਚ ਵੱਡਾ ਸੁਧਾਰ; ਪਟਿਆਲਾ ਸਭ ਤੋਂ ਬਿਹਤਰ, ਅੰਮ੍ਰਿਤਸਰ ਤੇ ਬਠਿੰਡਾ ਅਜੇ ਵੀ ਮਾੜੀ ਸ਼੍ਰੇਣੀ ’ਚ

ਚੰਡੀਗੜ੍ਹ, 14 ਨਵੰਬਰ - ਗੁਆਂਢੀ ਪਹਾੜੀ ਸੂਬਿਆਂ ਵਿੱਚ ਹੋਈ ਬਾਰਿਸ਼ ਅਤੇ ਬਰਫ਼ਬਾਰੀ ਦੇ ਨਾਲ ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਛਾਈ ਬੱਦਲਵਾਈ ਕਾਰਨ ਸੂਬੇ ਦੀ ਹਵਾ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਕੀਤਾ ਗਿਆ ਹੈ। ਸ਼ਨੀਵਾਰ ਦੁਪਹਿਰ ਤੱਕ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਛੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਸਿਰਫ਼ ਅੰਮ੍ਰਿਤਸਰ ਅਤੇ ਬਠਿੰਡਾ ਹੀ ਹਵਾ ਗੁਣਵੱਤਾ ਸੂਚਕ ਅੰਕ (AQI) ਦੀ ਮਾੜੀ ਸ਼੍ਰੇਣੀ ਵਿੱਚ ਰਹਿ ਗਏ ਹਨ, ਜਦਕਿ ਬਾਕੀ ਸ਼ਹਿਰਾਂ ਵਿੱਚ ਹਵਾ ਦੀ ਸਥਿਤੀ ਸੁਧਰੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਸਭ ਤੋਂ ਘੱਟ 144 AQI ਦਰਜ ਕੀਤਾ ਗਿਆ, ਜੋ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਭ ਤੋਂ ਬਿਹਤਰ ਰਿਹਾ। ਇਸੇ ਤਰ੍ਹਾਂ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਵਿੱਚ ਵੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਆਇਆ ਅਤੇ ਇੱਥੇ AQI 188 ਦਰਜ ਕੀਤਾ ਗਿਆ।

ਹੋਰ ਸ਼ਹਿਰਾਂ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਵਿੱਚ AQI 225 ਅਤੇ ਬਠਿੰਡਾ ਵਿੱਚ 210 ਦਰਜ ਕੀਤਾ ਗਿਆ, ਜੋ ਅਜੇ ਵੀ ਮਾੜੀ ਸ਼੍ਰੇਣੀ ਵਿੱਚ ਹਨ। ਖੰਨਾ ਵਿੱਚ ਹਵਾ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ, ਜਿੱਥੇ ਸ਼ੁੱਕਰਵਾਰ ਨੂੰ 235 ਰਹਿਣ ਵਾਲਾ AQI ਸ਼ਨੀਵਾਰ ਨੂੰ ਘਟ ਕੇ 155 'ਤੇ ਆ ਗਿਆ। ਇਸੇ ਤਰ੍ਹਾਂ ਲੁਧਿਆਣਾ ਵਿੱਚ AQI 151 ਦਰਜ ਕੀਤਾ ਗਿਆ।ਵਾਤਾਵਰਨ ਮਾਹਿਰਾਂ ਅਨੁਸਾਰ ਤੇਜ਼ ਹਵਾਵਾਂ ਚੱਲਣ ਕਾਰਨ ਹਵਾ ਵਿੱਚ ਮੌਜੂਦ ਪ੍ਰਦੂਸ਼ਣ ਦੇ ਕਣ ਖਿੰਡ ਗਏ ਹਨ, ਜਿਸ ਨਾਲ ਲੋਕਾਂ ਨੂੰ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਂਦਾ ਹੈ ਤਾਂ ਹਵਾ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਹੋ ਸਕਦਾ ਹੈ।

ਹਵਾ ਦੀ ਗੁਣਵੱਤਾ ਵਿੱਚ ਸੁਧਾਰ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਸ਼ੁੱਕਰਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 200 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਇਸ ਸੀਜ਼ਨ ਦੌਰਾਨ ਕੁੱਲ ਮਾਮਲਿਆਂ ਦੀ ਗਿਣਤੀ 5,800 ਤੋਂ ਪਾਰ ਪਹੁੰਚ ਗਈ ਹੈ।ਵਾਤਾਵਰਨ ਮਾਹਿਰਾਂ ਨੇ ਕਿਹਾ ਕਿ ਕਰੋੜਾਂ ਰੁਪਏ ਖਰਚਣ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਤਾਇਨਾਤ ਕਰਨ ਦੇ ਦਾਅਵਿਆਂ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਉਨ੍ਹਾਂ ਮੁਤਾਬਕ ਪਰਾਲੀ ਸਾੜਨ ਦਾ ਸੀਜ਼ਨ ਖ਼ਤਮ ਹੋਣ ਵੱਲ ਵਧਣ ਅਤੇ ਮੌਸਮ ਵਿੱਚ ਹੋ ਰਹੇ ਬਦਲਾਅ ਕਾਰਨ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਦੀ ਹਵਾ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਹੋਣ ਦੀ ਉਮੀਦ ਹੈ। 0 ਤੋਂ 50 ਚੰਗਾ, 51 ਤੋਂ 100 ਤਸੱਲੀਬਖ਼ਸ਼, 101 ਤੋਂ 200 ਦਰਮਿਆਨਾ, 201 ਤੋਂ 300 ਮਾੜਾ, 301 ਤੋਂ 400 ਬਹੁਤ ਮਾੜਾ ਅਤੇ 401 ਤੋਂ 500 ਗੰਭੀਰ ਮੰਨਿਆ ਜਾਂਦਾ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।