⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਸਰਕਾਰ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਦਾ ਐਲਾਨ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ

ਚੰਡੀਗੜ੍ਹ, 14 ਨਵੰਬਰ -  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਨਾਲ ਜੋੜਨ ਦੇ ਮਕਸਦ ਨਾਲ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਐਲਾਨ ਕੀਤਾ ਜਾਵੇਗਾ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦੌਰਾਨ ਪੰਜਾਬ, ਪੰਜਾਬੀ ਭਾਸ਼ਾ, ਪੰਜਾਬ ਦੇ ਇਤਿਹਾਸ, ਵਿਰਾਸਤ, ਸੱਭਿਆਚਾਰ ਅਤੇ ਪੰਜਾਬੀਅਤ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਨੌਜਵਾਨ ਨੂੰ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਤੱਕ ਦਾ ਨਕਦ ਇਨਾਮ ਦਿੱਤਾ ਜਾਵੇਗਾ।ਸਰਕਾਰ ਵੱਲੋਂ ਇਹ ਪਹਿਲਕਦਮੀ ਨੌਜਵਾਨ ਪੀੜ੍ਹੀ ਨੂੰ ਆਪਣੇ ਸੂਬੇ ਦੇ ਇਤਿਹਾਸ ਅਤੇ ਅਮੀਰ ਵਿਰਸੇ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਗਿਆਨ ਅਤੇ ਸਿੱਖਿਆ ਪ੍ਰਤੀ ਰੁਚੀ ਵਧਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਇਸ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਵੱਡਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ।‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਨੂੰ ਸੂਬੇ ਦੇ ਨੌਜਵਾਨਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਪ੍ਰਤੀ ਜਾਗਰੂਕਤਾ ਵਧਾਉਣ ਦੀ ਇੱਕ ਅਹਿਮ ਪਹਿਲਕਦਮੀ ਵਜੋਂ ਦੇਖਿਆ ਜਾ ਰਿਹਾ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।