⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


‘ਆਪ’ ਨੇ ਚੋਣ ਮੈਦਾਨ ’ਚ ਉਤਾਰੇ 31 ਹੋਰ ਉਮੀਦਵਾਰ, ਕੁੱਲ ਗਿਣਤੀ 71 ਹੋਈ

 ਚੰਡੀਗੜ੍ਹ, 12 ਨਵੰਬਰ -  ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਇਸ ਸੂਚੀ ਵਿੱਚ 31 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਗਾਮੀ ਚੋਣਾਂ ਵਿੱਚ ਆਪਣੇ ਕੰਮਾਂ ਅਤੇ ਕਾਰਗੁਜ਼ਾਰੀ ਦੇ ਆਧਾਰ ’ਤੇ ਲੋਕਾਂ ਤੋਂ ਵੋਟਾਂ ਮੰਗੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਈ ਇਤਿਹਾਸਕ ਕੰਮ ਕੀਤੇ ਹਨ ਅਤੇ ਪਾਰਟੀ ਇਨ੍ਹਾਂ ਕੰਮਾਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਵਿੱਚ ਜਾਵੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 31 ਅਕਤੂਬਰ ਨੂੰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ 40 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਹਿਲੀ ਸੂਚੀ ਵਿੱਚ ਪਾਰਟੀ ਨੇ ਕਈ ਮੌਜੂਦਾ ਵਿਧਾਇਕਾਂ ਅਤੇ ਸੀਨੀਅਰ ਆਗੂਆਂ ’ਤੇ ਮੁੜ ਭਰੋਸਾ ਪ੍ਰਗਟਾਇਆ ਸੀ। ਇਸ ਸੂਚੀ ਵਿੱਚ ਸਭ ਤੋਂ ਅਹਿਮ ਨਾਮ ਮੁੱਖ ਮੰਤਰੀ ਭਗਵੰਤ ਮਾਨ ਦਾ ਸੀ, ਜਿਨ੍ਹਾਂ ਨੂੰ ਉਨ੍ਹਾਂ ਦੇ ਮੌਜੂਦਾ ਹਲਕੇ ਧੂਰੀ ਤੋਂ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਸੀ।ਦੂਜੀ ਸੂਚੀ ਜਾਰੀ ਹੋਣ ਨਾਲ ਪਾਰਟੀ ਵੱਲੋਂ ਹੁਣ ਤੱਕ ਕੁੱਲ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਨਾਲ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ ਅਤੇ ਦੂਜੀਆਂ ਸਿਆਸੀ ਪਾਰਟੀਆਂ ਦੀਆਂ ਚੋਣ ਤਿਆਰੀਆਂ ਵੀ ਤੇਜ਼ ਹੋਣ ਦੀ ਸੰਭਾਵਨਾ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।