⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਬਕਾਇਆ ਬਿੱਲਾਂ ’ਤੇ ਜੁਰਮਾਨਾ ਤੇ ਵਿਆਜ ਹੋਵੇਗਾ ਮੁਆਫ਼: ਭਗਵੰਤ ਮਾਨ

ਚੰਡੀਗੜ੍ਹ, 13 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਦਿੰਦਿਆਂ ਬਕਾਇਆ ਬਿਜਲੀ ਬਿੱਲਾਂ ਦੇ ਨਿਪਟਾਰੇ ਲਈ ‘ਯਕਮੁਸ਼ਤ ਨਿਪਟਾਰਾ ਸਕੀਮ’ (OTS) ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਡਿਫਾਲਟਰ ਘਰੇਲੂ ਖਪਤਕਾਰਾਂ ਨੂੰ ਬਕਾਇਆ ਬਿਜਲੀ ਬਿੱਲਾਂ ਉੱਤੇ ਲੱਗੇ ਜੁਰਮਾਨੇ ਅਤੇ ਵਿਆਜ ਤੋਂ ਪੂਰੀ ਛੋਟ ਦਿੱਤੀ ਜਾਵੇਗੀ।ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਖਪਤਕਾਰਾਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ। ਇਸ ਦੌਰਾਨ ਖਪਤਕਾਰਾਂ ਨੂੰ ਆਪਣੇ ਬਕਾਇਆ ਬਿਜਲੀ ਬਿੱਲਾਂ ਦੀ ਸਿਰਫ਼ ਮੂਲ ਰਕਮ ਹੀ ਅਦਾ ਕਰਨੀ ਪਵੇਗੀ, ਜਦਕਿ ਜੁਰਮਾਨੇ ਅਤੇ ਵਿਆਜ ਦੀ ਪੂਰੀ ਰਕਮ ਮੁਆਫ਼ ਕਰ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਵੱਲ ਕੁੱਲ 2,516 ਕਰੋੜ ਰੁਪਏ ਦੇ ਬਿਜਲੀ ਬਿੱਲ ਬਕਾਇਆ ਹਨ। ਸਕੀਮ ਅਧੀਨ ਲਾਭ ਲੈਣ ਵਾਲੇ ਖਪਤਕਾਰਾਂ ਨੂੰ ਪਹਿਲਾਂ ਬਕਾਇਆ ਮੂਲ ਰਕਮ ਦਾ 25 ਫ਼ੀਸਦੀ ਹਿੱਸਾ ਜਮ੍ਹਾਂ ਕਰਵਾਉਣਾ ਹੋਵੇਗਾ।ਇਸ ਤੋਂ ਇਲਾਵਾ ਬਾਕੀ ਰਹਿੰਦੀ 75 ਫ਼ੀਸਦੀ ਰਕਮ ਦੋ ਆਸਾਨ ਕਿਸ਼ਤਾਂ ਵਿੱਚ ਅਦਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਇਹ ਕਿਸ਼ਤਾਂ ਛੇ-ਛੇ ਮਹੀਨਿਆਂ ਦੇ ਅੰਤਰਾਲ ਨਾਲ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ।ਇਸ ਫੈਸਲੇ ਨਾਲ ਪੰਜਾਬ ਦੇ ਲੱਖਾਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਆਪਣੇ ਪੁਰਾਣੇ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਵਿੱਚ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।