ਮਾਲਵੇ ਦੀਆਂ 69 ਵਿਧਾਨ ਸਭਾ ਸੀਟਾਂ ’ਤੇ ਸਾਰੀਆਂ ਪਾਰਟੀਆਂ ਦੀ ਨਜ਼ਰ, ਸਿਆਸੀ ਜਿੱਤ-ਹਾਰ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਇਹ ਖੇਤਰ
ਚੰਡੀਗੜ੍ਹ, 25 ਨਵੰਬਰ - ਪੰਜਾਬ ਵਿੱਚ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਮੋਗਾ ਜ਼ਿਲ੍ਹਾ ਸੂਬੇ ਦੀ ਸਿਆਸਤ ਅਤੇ ਚੋਣ ਗਤੀਵਿਧੀਆਂ ਦਾ ਮੁੱਖ ਕੇਂਦਰ ਬਣ ਕੇ ਉੱਭਰ ਰਿਹਾ ਹੈ। ਸਿਆਸੀ ਤੌਰ ’ਤੇ ਅਹਿਮ ਮਾਲਵਾ ਖੇਤਰ ਵਿੱਚ ਸਥਿਤ ਮੋਗਾ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸਿਆਸੀ ਮਾਹਿਰਾਂ ਅਨੁਸਾਰ ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 69 ਸੀਟਾਂ ਮਾਲਵਾ ਖੇਤਰ ਵਿੱਚ ਪੈਂਦੀਆਂ ਹਨ। ਇਸੇ ਕਰਕੇ ਮਾਲਵਾ ਹਮੇਸ਼ਾ ਹੀ ਸੂਬੇ ਦੀ ਸਿਆਸਤ ਵਿੱਚ ਨਿਰਣਾਇਕ ਭੂਮਿਕਾ ਨਿਭਾਉਂਦਾ ਆਇਆ ਹੈ। ਮੰਨਿਆ ਜਾਂਦਾ ਹੈ ਕਿ ਪੰਜਾਬ ਵਿੱਚ ਸੱਤਾ ਦੀ ਚਾਬੀ ਹਾਸਲ ਕਰਨ ਲਈ ਮਾਲਵਾ ਖੇਤਰ ਵਿੱਚ ਮਜ਼ਬੂਤ ਪਕੜ ਬਣਾਉਣੀ ਬੇਹੱਦ ਜ਼ਰੂਰੀ ਹੈ। ਇਸੇ ਸਿਆਸੀ ਮਹੱਤਤਾ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗੱਠਜੋੜ ਦੋਵਾਂ ਵੱਲੋਂ ਮੋਗਾ ਨੂੰ ਆਪਣੀਆਂ ਚੋਣ ਸਰਗਰਮੀਆਂ ਦੇ ਕੇਂਦਰ ਵਜੋਂ ਚੁਣਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਮਾਲਵਾ ਖੇਤਰ ਅੰਦਰ ਸਿਆਸੀ ਰੈਲੀਆਂ, ਮੀਟਿੰਗਾਂ ਅਤੇ ਪਾਰਟੀ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਲਵੇ ਦੀ ਜਨਤਾ ਕਿਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦਿੰਦੀ ਹੈ ਅਤੇ ਮੋਗਾ ਤੋਂ ਸ਼ੁਰੂ ਹੋ ਰਹੀਆਂ ਸਿਆਸੀ ਸਰਗਰਮੀਆਂ ਚੋਣ ਨਤੀਜਿਆਂ ਨੂੰ ਕਿੰਨਾ ਪ੍ਰਭਾਵਿਤ ਕਰਦੀਆਂ ਹਨ।

.jpg)

0 Comments