ਜੰਮੂ, 28 ਨਵੰਬਰ - ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਧਾਰਾ 370 ਰੱਦ ਕੀਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੀਆਂ ਗਤੀਵਿਧੀਆਂ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਨੂੰ ਖਤਮ ਕਰਨਾ ਭਾਜਪਾ ਦਾ ਇੱਕ ਅਹਿਮ ਚੋਣ ਵਾਅਦਾ ਸੀ, ਜਿਸ ਨੂੰ ਪਾਰਟੀ ਨੇ ਪੂਰਾ ਕਰਕੇ ਦਿਖਾਇਆ ਹੈ।ਜੰਮੂ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਧਾਰਾ 370 ਰੱਦ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਦੇ ਵਿਕਾਸ ਲਈ ਨਵੇਂ ਰਾਹ ਖੁੱਲ੍ਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਹੁਣ ਜੰਮੂ-ਕਸ਼ਮੀਰ ਨੂੰ ਭਾਰਤ ਦਾ ਇੱਕ ਵਿਕਸਤ ਰਾਜ ਬਣਨ ਤੋਂ ਕੋਈ ਨਹੀਂ ਰੋਕ ਸਕਦਾ।
ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਵੱਲੋਂ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਵੋਟ ਚੋਰੀ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਲੈ ਕੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਦੋਸ਼ਾਂ ਦੇ ਹੱਕ ਵਿੱਚ ਕੋਈ ਠੋਸ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੀ ਹੈ ਅਤੇ ਸਿਰਫ਼ ਭਾਵਨਾਵਾਂ ਦੇ ਆਧਾਰ ’ਤੇ ਰਾਜਨੀਤੀ ਕਰ ਰਹੀ ਹੈ।ਰੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਭਾਵਨਾਵਾਂ ਦੇ ਆਧਾਰ ’ਤੇ ਨਹੀਂ, ਸਗੋਂ ਲੋਕਤੰਤਰੀ ਪ੍ਰਣਾਲੀ ਅਤੇ ਲੋਕਾਂ ਦੇ ਫੈਸਲੇ ਅਨੁਸਾਰ ਚੱਲਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੋਦੀ ਜੀ ਕਿਤੇ ਨਹੀਂ ਜਾ ਰਹੇ ਅਤੇ ਦੇਸ਼ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦੇਸ਼ ਦੀ ਜਨਤਾ ਨੇ ਸੌਂਪੀ ਹੈ।
ਉਨ੍ਹਾਂ ਕਾਂਗਰਸ ’ਤੇ ਦੋਸ਼ ਲਾਇਆ ਕਿ ਉਹ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ, ਪਰ ਦੇਸ਼ ਦੀ ਜਨਤਾ ਦਾ ਭਰੋਸਾ ਮੋਦੀ ਸਰਕਾਰ ਨਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਵਾਰ-ਵਾਰ ਚੋਣ ਪ੍ਰਕਿਰਿਆ ’ਤੇ ਸਵਾਲ ਉਠਾਉਣ ਦੀ ਬਜਾਏ ਆਪਣੇ ਦੋਸ਼ਾਂ ਦੇ ਸਬੂਤ ਪੇਸ਼ ਕਰਨੇ ਚਾਹੀਦੇ ਹਨ।ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਭਾਜਪਾ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਧਾਰਾ 370 ਰੱਦ ਕਰਨ ਦਾ ਫੈਸਲਾ ਦੇਸ਼ ਦੀ ਏਕਤਾ ਅਤੇ ਜੰਮੂ-ਕਸ਼ਮੀਰ ਦੇ ਭਵਿੱਖ ਲਈ ਅਹਿਮ ਸਾਬਤ ਹੋਇਆ ਹੈ।

.jpg)

0 Comments