⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਭਾਜਪਾ-ਅਕਾਲੀ ਦਲ ਗੱਠਜੋੜ ਮੁੜ ਬਣਨ ਦਾ ਰਵਨੀਤ ਬਿੱਟੂ ਨੇ ਕੀਤਾ ਸਵਾਗਤ, ਕਿਹਾ- ਪੰਜਾਬ ਦੀ ਤਰੱਕੀ ਲਈ ਨਵੀਂ ਉਮੀਦ

ਚੰਡੀਗੜ੍ਹ, 26 ਨਵੰਬਰ - ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੜ ਇਕੱਠੇ ਹੋਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ, ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਆਉਣਾ ਇੱਕ ਸਵਾਗਤਯੋਗ ਕਦਮ ਹੈ।ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਸਾਂਝ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨਵੀਂ ਉਮੀਦ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦਾ ਉਦੇਸ਼ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਵੀ ਇਹ ਸਾਂਝ ਅਹਿਮ ਭੂਮਿਕਾ ਨਿਭਾ ਸਕਦੀ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਇਕੱਠ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੀ ਬਿਹਤਰੀ ਲਈ ਸਹਾਈ ਸਿੱਧ ਹੋਵੇਗਾ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।