⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸ਼੍ਰੋਮਣੀ ਕਮੇਟੀ ਚੋਣਾਂ ਕਦੋਂ ਹੋਣਗੀਆਂ? ਹਾਈਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ


ਚੰਡੀਗੜ੍ਹ, 12 ਨਵੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਦੀ ਉਡੀਕ ਕਰ ਰਹੇ ਵੋਟਰਾਂ ਨੂੰ ਅਜੇ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੁੜ ਉੱਠਿਆ ਹੈ। ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਵਿਅਕਤੀ ਦੀ ਨਿਯੁਕਤੀ ਕੀਤੀ ਜਾ ਰਹੀ ਹੈ?ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਣ ਅਤੇ ਨਿਯੁਕਤੀ ਸਬੰਧੀ ਜਾਣਕਾਰੀ ਦੇਣ ਲਈ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ। ਹਾਈਕੋਰਟ ਨੇ ਸਰਕਾਰ ਦੀ ਮੰਗ ਸਵੀਕਾਰ ਕਰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ, ਪਰ ਨਾਲ ਹੀ ਸਪੱਸ਼ਟ ਕੀਤਾ ਕਿ ਅਗਲੀ ਸੁਣਵਾਈ ਦੌਰਾਨ ਜਵਾਬ ਦਾਖ਼ਲ ਕਰਨ ਦਾ ਇਹ ਆਖ਼ਰੀ ਮੌਕਾ ਹੋਵੇਗਾ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ ਤਿਆਰ ਹੋ ਚੁੱਕੀਆਂ ਹਨ, ਪਰ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਖ਼ਾਲੀ ਹੋਣ ਕਾਰਨ ਚੋਣ ਪ੍ਰਕਿਰਿਆ ਅੱਗੇ ਨਹੀਂ ਵਧ ਸਕੀ। ਇਸ ਮਾਮਲੇ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਹਾਈਕੋਰਟ ਵਿੱਚ ਪਟੀਸ਼ਨਾਂ ਵਿਚਾਰ ਅਧੀਨ ਹਨ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੇਵਾਮੁਕਤ ਜੱਜ ਐੱਸ.ਐੱਸ. ਸਾਰੋਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਨਵੇਂ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ ਲਟਕਿਆ ਹੋਇਆ ਹੈ।

ਇਸ ਤੋਂ ਪਹਿਲਾਂ 30 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਵੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ ਸਰਕਾਰ ਵੱਲੋਂ ਅੱਜ ਵੀ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ ਗਿਆ।ਹੁਣ ਹਾਈਕੋਰਟ ਦੇ ਅਗਲੇ ਰੁਖ਼ ਅਤੇ ਕੇਂਦਰ ਸਰਕਾਰ ਦੇ ਜਵਾਬ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਦੀਆਂ ਲੰਬੇ ਸਮੇਂ ਤੋਂ ਰੁਕੀਆਂ ਚੋਣਾਂ ਦੀ ਪ੍ਰਕਿਰਿਆ ਮੁੜ ਸ਼ੁਰੂ ਹੋਣ ਦੀ ਉਮੀਦ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।