⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮੋਦੀ ਨਾਲ ਕੋਈ ਅਸਲ ਰਾਬਤਾ ਨਹੀਂ, ਸਾਹਮਣੇ ਆਉਣ ’ਤੇ ਸਿਰਫ਼ ‘ਨਮਸਤੇ’ ਕਰਦੇ ਹਨ ਪ੍ਰਧਾਨ ਮੰਤਰੀ: ਸੋਨੀਆ ਗਾਂਧੀ

ਨਵੀਂ ਦਿੱਲੀ, 10 ਨਵੰਬਰ - ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੋਨੀਆ ਗਾਂਧੀ ਨੇ ਆਪਣੀ ਨਵੀਂ ਸਵੈ-ਜੀਵਨੀ ‘Belonging: A Journey of Love’ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਸਬੰਧਾਂ ਅਤੇ ਦੋਵਾਂ ਦੀਆਂ ਵਿਚਾਰਧਾਰਾਵਾਂ ਨੂੰ ਲੈ ਕੇ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਹਨ। ਹਾਰਪਰਕਾਲਿਨਜ਼ ਇੰਡੀਆ ਵੱਲੋਂ ਪ੍ਰਕਾਸ਼ਿਤ ਇਹ ਕਿਤਾਬ 10 ਨਵੰਬਰ ਨੂੰ ਬਾਜ਼ਾਰ ਵਿੱਚ ਆ ਗਈ ਹੈ।ਸੋਨੀਆ ਗਾਂਧੀ ਨੇ ਕਿਤਾਬ ਵਿੱਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦਾ ਕਦੇ ਵੀ ਕੋਈ ਅਸਲ ਜਾਂ ਵਿਸਥਾਰਤ ਸੰਪਰਕ ਨਹੀਂ ਰਿਹਾ। ਉਨ੍ਹਾਂ ਮੁਤਾਬਕ ਸੰਸਦ ਦੇ ਸੈਸ਼ਨਾਂ ਦੌਰਾਨ ਜਾਂ ਸਪੀਕਰ ਦੇ ਚੈਂਬਰ ਵਰਗੀਆਂ ਅੱਧ-ਸਰਕਾਰੀ ਬੈਠਕਾਂ ਵਿੱਚ ਹੀ ਦੋਵਾਂ ਦਾ ਆਹਮੋ-ਸਾਹਮਣੇ ਹੋਣਾ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਜਦੋਂ ਵੀ ਮੋਦੀ ਨਾਲ ਮੁਲਾਕਾਤ ਹੁੰਦੀ ਹੈ ਤਾਂ ਉਹ ਸਿਰਫ਼ ਰਸਮੀ ਤੌਰ ’ਤੇ ‘ਨਮਸਤੇ’ ਕਰਦੇ ਹਨ ਅਤੇ ਅੱਖਾਂ ਮਿਲਾਉਣ ਦੀ ਬਜਾਏ ਦੂਜੇ ਪਾਸੇ ਵੇਖਣ ਲੱਗ ਜਾਂਦੇ ਹਨ। ਸੋਨੀਆ ਗਾਂਧੀ ਨੇ ਕਿਹਾ ਕਿ ਇਹ ਵਿਵਹਾਰ ਪਹਿਲਾਂ ਦੇ ਪ੍ਰਧਾਨ ਮੰਤਰੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਰਹੇ ਸੁਖਾਵੇਂ ਸਬੰਧਾਂ ਤੋਂ ਬਿਲਕੁਲ ਵੱਖਰਾ ਹੈ।ਸੋਨੀਆ ਗਾਂਧੀ ਨੇ ਇਹ ਵੀ ਲਿਖਿਆ ਕਿ ਹਸਪਤਾਲ ਤੋਂ ਵਾਪਸੀ ਸਮੇਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਉਨ੍ਹਾਂ ਦਾ ਹਾਲ-ਚਾਲ ਪੁੱਛਣ ਅਤੇ ਜਨਮਦਿਨ ਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦੇਣ ਤੋਂ ਇਲਾਵਾ ਦੋਵਾਂ ਵਿਚਕਾਰ ਕਦੇ ਕੋਈ ਵਿਸਥਾਰਤ ਗੱਲਬਾਤ ਨਹੀਂ ਹੋਈ।

ਕਿਤਾਬ ਵਿੱਚ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਵਿਚਾਰਧਾਰਾ ਬਾਰੇ ਲਿਖਿਆ ਹੈ ਕਿ ਉਹ ਆਰਐੱਸਐੱਸ (RSS) ਦੇ ਵਿਚਾਰਾਂ ਅਤੇ ਆਪਣੇ ਪਿਛੋਕੜ ਤੋਂ ਪ੍ਰਭਾਵਿਤ ਭਾਰਤ ਦੇ ਇੱਕ ਵੱਖਰੇ ਦ੍ਰਿਸ਼ਟੀਕੋਣ ਦੀ ਨੁਮਾਇੰਦਗੀ ਕਰਦੇ ਹਨ।ਉਨ੍ਹਾਂ ਮੁਤਾਬਕ ਇਸ ਵਿਚਾਰਧਾਰਾ ਵਿੱਚ ਧਰਮ ਅਤੇ ਸੱਭਿਆਚਾਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ, ਜਦਕਿ ਲੜੀਵਾਰ ਸਮਾਜਿਕ ਢਾਂਚੇ ਅਤੇ ਨਿਯੰਤਰਣ ਨੂੰ ਮਹੱਤਵ ਦਿੱਤਾ ਜਾਂਦਾ ਹੈ।ਇਸ ਦੇ ਉਲਟ ਸੋਨੀਆ ਗਾਂਧੀ ਨੇ ਆਪਣੇ ਵਿਚਾਰਾਂ ਨੂੰ ਬਹੁ-ਸੱਭਿਆਚਾਰਕ, ਧਰਮ ਨਿਰਪੱਖ ਅਤੇ ਸਮਾਜਿਕ ਨਿਆਂ ’ਤੇ ਆਧਾਰਿਤ ਭਾਰਤ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਅਜਿਹੇ ਭਾਰਤ ਵਿੱਚ ਹੈ, ਜਿੱਥੇ ਸਾਰੇ ਧਰਮਾਂ, ਸੱਭਿਆਚਾਰਾਂ ਅਤੇ ਵਰਗਾਂ ਨੂੰ ਬਰਾਬਰ ਸਨਮਾਨ ਮਿਲੇ।ਸੋਨੀਆ ਗਾਂਧੀ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਵਿਚਾਰਾਂ ਦਾ ਟਕਰਾਅ ਕੋਈ ਨਿੱਜੀ ਲੜਾਈ ਨਹੀਂ ਹੈ। ਉਨ੍ਹਾਂ ਅਨੁਸਾਰ ਦੋਵੇਂ ਭਾਰਤ ਦੇ ਭਵਿੱਖ ਨੂੰ ਲੈ ਕੇ ਆਪਣੇ-ਆਪਣੇ ਵਿਚਾਰਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਲਿਖਿਆ ਕਿ ਮੋਦੀ ਆਪਣੇ ਭਾਰਤ ਦੇ ਦ੍ਰਿਸ਼ਟੀਕੋਣ ਲਈ ਲੜ ਰਹੇ ਹਨ ਅਤੇ ਉਹ ਆਪਣੇ ਵਿਚਾਰਾਂ ਵਾਲੇ ਭਾਰਤ ਲਈ।ਸੋਨੀਆ ਗਾਂਧੀ ਦੀ ਇਸ ਸਵੈ-ਜੀਵਨੀ ਦੇ ਰਿਲੀਜ਼ ਹੋਣ ਨਾਲ ਦੇਸ਼ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਕਿਤਾਬ ਵਿੱਚ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਭਾਰਤੀ ਸਿਆਸਤ, ਕਾਂਗਰਸ ਦੇ ਸਫ਼ਰ ਅਤੇ ਦੇਸ਼ ਦੀਆਂ ਵਿਚਾਰਧਾਰਕ ਚੁਣੌਤੀਆਂ ਬਾਰੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਹਨ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।