⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸੁਖਬੀਰ ਬਾਦਲ ਦੀ ਸਰਬਜੀਤ ਮੱਕੜ ਨਾਲ ਮੁਲਾਕਾਤ ਨੇ ਜਲੰਧਰ ਕੈਂਟ ਦੀ ਸਿਆਸਤ ਭਖਾਈ, ਘਰ ਵਾਪਸੀ ਦੇ ਸੰਕੇਤ ਨਹੀਂ

ਜਲੰਧਰ, 26 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਘਰ ਪਹੁੰਚ ਕੇ ਜਲੰਧਰ ਕੈਂਟ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਦੋਵਾਂ ਆਗੂਆਂ ਦੀ ਇਸ ਮੁਲਾਕਾਤ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਤੋਂ ਬਾਅਦ ਸੀਟਾਂ ਦੀ ਵੰਡ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਪਾਰਟੀ ਦੀਆਂ ਸਰਗਰਮੀਆਂ ਲਈ ਕੰਮ ਕਰਨਗੇ।ਸੁਖਬੀਰ ਸਿੰਘ ਬਾਦਲ ਨੇ ਸਰਬਜੀਤ ਸਿੰਘ ਮੱਕੜ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਭਾਵੇਂ ਦੋਵਾਂ ਵਿਚਕਾਰ ਮਨ-ਮੁਟਾਅ ਵਧਿਆ ਸੀ, ਪਰ ਸਰਦਾਰ ਮੱਕੜ ਨੇ ਹਮੇਸ਼ਾ ਬਾਦਲ ਪਰਿਵਾਰ ਦਾ ਸਾਥ ਦਿੱਤਾ ਹੈ।ਹਾਲਾਂਕਿ, ਇਸ ਮੁਲਾਕਾਤ ਦੌਰਾਨ ਸਰਬਜੀਤ ਸਿੰਘ ਮੱਕੜ ਦੀ ਅਕਾਲੀ ਦਲ ਵਿੱਚ ਘਰ ਵਾਪਸੀ ਸਬੰਧੀ ਕੋਈ ਸਪੱਸ਼ਟ ਸੰਕੇਤ ਸਾਹਮਣੇ ਨਹੀਂ ਆਇਆ।ਇਸ ਮੌਕੇ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਵੱਡੇ ਭਰਾ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਜੋ ਵੀ ਹੁਕਮ ਕਰਨਗੇ, ਉਸ ਨੂੰ ਪੂਰੀ ਤਰ੍ਹਾਂ ਨਿਭਾਇਆ ਜਾਵੇਗਾ।

ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਲਈ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦਾ ਡਟ ਕੇ ਸਾਥ ਦੇਣਗੇ।ਜ਼ਿਕਰਯੋਗ ਹੈ ਕਿ ਸਰਬਜੀਤ ਸਿੰਘ ਮੱਕੜ ਇਸ ਸਮੇਂ ਜਲੰਧਰ ਕੈਂਟ ਹਲਕੇ ਵਿੱਚ ਭਾਜਪਾ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਵਧਦੀ ਨੇੜਤਾ ਨੂੰ ਹਲਕੇ ਦੀ ਸਿਆਸਤ ਵਿੱਚ ਨਵੇਂ ਸਮੀਕਰਨਾਂ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੁਲਾਕਾਤ ਤੋਂ ਬਾਅਦ ਜਲੰਧਰ ਕੈਂਟ ਦੀ ਸਿਆਸੀ ਸਰਗਰਮੀ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।ਇਸ ਮੌਕੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ, ਗੁਰਮੀਤ ਸਿੰਘ ਦਾਦੂਵਾਲ, ਗਗਨਦੀਪ ਸਿੰਘ ਨਾਗੀ, ਮਨਸਿਮਰਨ ਸਿੰਘ ਮੱਕੜ ਅਤੇ ਸੁਰਜੀਤ ਸਿੰਘ ਨੀਲਾ ਮਹਿਲ ਵੀ ਮੌਜੂਦ ਸਨ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।